ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

Jun 13, 2025 - 17:01
Jun 13, 2025 - 18:52
ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। 

ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।