"ਫਰਾਈ ਡੇਅ, ਡਰਾਈ ਡੇਅ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ ਹਸਪਤਾਲਾਂ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

Jun 6, 2025 - 18:21
Jun 6, 2025 - 18:29
"ਫਰਾਈ ਡੇਅ, ਡਰਾਈ ਡੇਅ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ ਹਸਪਤਾਲਾਂ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

ਫਾਜ਼ਿਲਕਾ 6 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਦੀ ਉਚੇਰੀ  ਨਿਗਰਾਨੀ ਹੇਠ ਅਤੇ ਡਾਕਟਰ ਰੋਹਿਤ ਗੋਇਲ ਅਤੇ ਡਾਕਟਰ ਕਵਿਤਾ ਸਿੰਘ, ਡਾਕਟਰ ਸੁਨੀਤਾ ਕੰਬੋਜ ਦੀ ਦੇਖ-ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ।
ਡੱਬਵਾਲਾ ਅਧੀਨ ਐੱਸ.ਐਮ.ਓ. ਡਾਕਟਰ ਪੰਕਜ ਚੌਹਾਨ ਅਤੇ ਐੱਸ. ਆਈ ਵਿਜੇ ਕੁਮਾਰ ਦੀ ਦੇਖ-ਰੇਖ ਵਿੱਚ ਅਰਨੀਵਾਲਾ ਵਿਖੇ "ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਵੀਰਵਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਜਿਸ ਵਿੱਚ ਸੁਖਮਨੀ ਹਸਪਤਾਲ ਅਤੇ ਮਹਿਰੋਕ ਹਸਪਤਾਲ ਵਿਚ ਸਿਹਤ ਕਰਮਚਾਰੀਆਂ ਵਲੋ ਮੱਛਰ ਦੀ ਪੈਦਾਇਸ਼ ਨੂੰ ਰੋਕਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ।
ਸਿਹਤ ਕਰਮਚਾਰੀ ਰਾਜਾ ਸੰਦੀਪ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਹਫ਼ਤੇ ਤੋਂ ਜ਼ਿਆਦਾ ਪਾਣੀ ਖੜਣ ਵਾਲੇ ਸਰੋਤਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜਨ ਵਾਲੇ ਸਰੋਤਾਂ ਤੇ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋ  ਹਰ ਸ਼ੁੱਕਰਵਾਰ ਨੂੰ  “ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਉਪਜ  ਨੂੰ ਰੋਕਿਆ ਜਾ ਸਕੇ।
ਇਸ ਮੌਕੇ ਵਿਜੇ ਕੁਮਾਰ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਤੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ, ਗਮਲੇ ਜਾਂ ਹੋਰ ਪਾਣੀ ਖੜ੍ਹਣ ਵਾਲੇ ਸੋਮਿਆਂ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। 

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।