ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਹਸਪਤਾਲ ਫਾਜ਼ਿਲਕਾ ਵਿੱਚ ਕੀਤਾ ਸਮਾਗਮ

Jun 6, 2025 - 18:13
Jun 6, 2025 - 18:16
ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਹਸਪਤਾਲ ਫਾਜ਼ਿਲਕਾ ਵਿੱਚ ਕੀਤਾ ਸਮਾਗਮ

ਫਾਜ਼ਿਲਕਾ 6 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਐਰਿਕ ਅਤੇ ਡਾਕਟਰ ਰਿੰਕੂ ਚਾਵਲਾ ਦੀ ਪ੍ਰਧਾਨਗੀ ਵਿੱਚ ਥੈਲੇਸੀਮੀਆ ਜਾਗਰੂਕਤਾ ਮੁਹਿੰਮ ਦੇ ਤਹਿਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।

ਇਸ ਮੌਕੇ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਥੈਲਾਸੇਮੀਆ ਇਕ ਜਮਾਂਦਰੂ ਬਿਮਾਰੀ ਹੈ, ਜਿਸ ਨਾਲ ਨਵ-ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ, ਜਾਂ ਹੁੰਦੀ ਹੀ ਨਹੀਂ। ਜਿਸ ਕਾਰਨ ਬੱਚੇ ਨੂੰ ਹਰ 20 ਜਾਂ 30 ਦਿਨਾਂ ਬਾਅਦ ਖੂਨ ਚੜਾਉਣ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਥੈਲਾਸੀਮੀਆ ਪੀੜਤਾਂ ਨੂੰ ਮੁਫ਼ਤ ਖੂਨ ਚੜ੍ਹਾਉਣ ਦੀ ਸਹੂਲਤ ਉਪਲੱਬਧ ਹੈ।

ਡਾਕਟਰ ਕਵਿਤਾ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਵਿਚ 4 ਕਰੋੜ ਤੋਂ ਵੱਧ ਔਰਤਾਂ ਮਰਦ ਹਨ, ਜੋ ਦੇਖਣ ਵਿੱਚ ਬਿਲਕੁਲ ਤੰਦਰੁਸਤ ਹਨ, ਪਰ ਮਾਈਨਰ ਥੈਲਾਸੀਮੀਕ ਜੀਨ ਕੈਰੀਅਰ ਹੁੰਦੇ ਹਨ ਅਤੇ 10 ਤੋਂ 20 ਹਜ਼ਾਰ ਮੇਜਰ ਥੈਲਾਸੀਮੀਕ ਰੋਗੀ ਹਰ ਸਾਲ ਪੈਦਾ ਹੁੰਦੇ ਹਨ। ਜਾਗਰੂਕਤਾ ਰਾਹੀਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਜੇਕਰ ਅਸੀਂ ਵਿਆਹ ਤੋਂ ਪਹਿਲਾਂ ਜਨਮ ਕੁੰਡਲੀਆਂ ਮਿਲਾਉਣ ਦੀ ਥਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮਿਕ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜਦੋਂ ਦੋਨੋਂ ਮਾਈਨਰ ਥੈਲੇਸੀਮੀਕ ਮੁੰਡੇ ਕੁੜੀ ਦਾ ਵਿਆਹ ਹੁੰਦਾ ਹੈ ਤਾਂ ਉਹਨਾਂ ਦਾ ਪੈਦਾ ਹੋਣ ਵਾਲਾ ਬੱਚਾ ਮੇਜਰ ਥੈਲੇਸੀਮਿਕ ਹੋ ਸਕਦਾ ਹੈ। ਇਸ ਲਈ ਸੁਚੇਤ ਰਹਿਣਾ ਬਹੁਤ ਜਰੂਰੀ ਹੈ।

ਡਾਕਟਰ ਸੁਖਮਨੀ ਨੇ ਜਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਦੀ ਅਪੀਲ ਕੀਤੀ।
ਇਸ ਸਮੇਂ ਸਿਹਤ ਵਿਭਾਗ ਵੱਲੋਂ ਥੈਲੇਸੀਮੀਆ ਦੇ ਮਰੀਜ਼ਾਂ ਨੂੰ ਗਿਫ਼ਟ ਦਿੱਤੇ ਗਏ। ਇਸ ਸਮੇਂ ਵਿਨੋਦ ਖੁਰਾਣਾ, ਸ੍ਰੀ ਰਾਜੀਵ ਕੁਕਰੇਜਾ, ਡਾਕਟਰ ਅਸ਼ੋਕ ਕੁਮਾਰ ਨੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾਕਟਰ ਮਨੀ ਗਰਗ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਰਾਜ ਕੁਮਾਰ, ਰਾਮ ਕ੍ਰਿਪਾ ਸੇਵਾ ਸੰਘ ਵੈਲਫੇਅਰ ਸੋਸਾਇਟੀ ਤੋਂ ਗਿਰਧਾਰੀ ਸਿਲਗ, ਅਨਿਲ ਛਾਬੜਾ, ਪੂਨਮ, ਬਰੋਡਰਿਕ ਜੇਮਸ, ਥੈਲੇਸੀਮੀਆ ਦੇ ਮਰੀਜ਼ ਅਤੇ ਪਰਿਵਾਰਿਕ ਮੈਂਬਰ ਹਾਜ਼ਰ ਸਨ। 

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।