ਫਾਜ਼ਿਲਕਾ ਦੇ ਇਤਿਹਾਸਿਕ ਘੰਟਾਘਰ ਵਿਖੇ ਲੱਡੂ ਵੰਡ ਕੇ ਮਨਾਈ ਖੁਸ਼ੀ
ਫਾਜ਼ਿਲਕਾ 23 ਜੂਨ : ਲੁਧਿਆਣਾ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਮਿਲੀ ਜਿੱਤ ਦੀ ਖੁਸ਼ੀ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਇਥੋਂ ਦੇ ਇਤਿਹਾਸਕ ਘੰਟਾ ਘਰ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਲੁਧਿਆਣਾ ਦੀ ਜਿੱਤ ਆਪ ਸਰਕਾਰ ਦੀ ਨੀਤੀਆਂ ਤੇ ਲੋਕਾਂ ਵੱਲੋਂ ਲਗਾਈ ਗਈ ਮੋਹਰ ਹੈ। ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਨੀਤੀਆਂ ਦਾ ਲਾਹਾ ਹਰੇਕ ਪਰਿਵਾਰ ਤੱਕ ਪਹੁੰਚ ਰਿਹਾ ਹੈ ਅਤੇ ਚੰਗਾ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਇਸ ਤੋਂ ਬਿਨਾਂ 600 ਯੂਨਿਟ ਮੁਫਤ ਬਿਜਲੀ ਅਤੇ ਹੋਰ ਸਹੂਲਤਾਂ ਲੋਕਾਂ ਲਈ ਵਰਦਾਨ ਸਿੱਧ ਹੋ ਰਹੀਆਂ ਹਨ ਜਿਸ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਡੱਟ ਕੇ ਖੜੇ ਹਨ । ਉਹਨਾਂ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ਵਿਕਾਸ ਨੂੰ ਚੁਣਿਆ ਹੈ ਅਤੇ ਪੰਜਾਬ ਸਰਕਾਰ ਹੁਣ ਹੋਰ ਵੀ ਤੇਜ ਗਤੀ ਨਾਲ ਸੂਬੇ ਵਿੱਚ ਵਿਕਾਸ ਕਰਵਾਏਗੀ। ਉਨਾਂ ਨੇ ਇਸ ਮੌਕੇ ਵਰਕਰਾਂ ਦਾ ਮੂੰਹ ਮਿੱਠਾ ਕਰਵਾਇਆ ਇਸ ਮੌਕੇ ਪਾਰਟੀ ਦੇ ਸਾਰੇ ਅਹੁਦੇਦਾਰ ਬਲਾਕ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਿਰਫ ਲੁਧਿਆਣਾ ਹੀ ਨਹੀਂ ਗੁਜਰਾਤ ਵਿੱਚ ਵੀ ਇੱਕ ਸੀਟ ਪਾਰਟੀ ਉਮੀਦਵਾਰ ਨੇ ਜਿਤੀ ਹੈ ਜੋ ਕਿ ਸਿੱਧ ਕਰਦਾ ਹੈ ਕਿ ਰਾਸ਼ਟਰੀ ਪੱਧਰ ਤੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਦਾ ਪ੍ਰਸਾਰ ਹੋ ਰਿਹਾ ਹੈ।