ਵੱਧ ਤੋਂ ਵੱਧ ਲਗਾਏ ਜਾਣ ਰੁੱਖ ਤੇ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ - ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ

Jun 6, 2025 - 18:09
Jun 6, 2025 - 18:17
ਵੱਧ ਤੋਂ ਵੱਧ ਲਗਾਏ ਜਾਣ ਰੁੱਖ ਤੇ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ - ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ

ਫਾਜ਼ਿਲਕਾ 6 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੈਡਮ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਿਤੀ 06 ਜੂਨ 2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ "ਰੁੱਖ ਲਗਾਓ ਮੁਹਿੰਮ" ਦੌਰਾਨ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਰੁੱਖ ਲਗਾਏ ਗਏ।

ਇਹ ਪ੍ਰੋਗਰਾਮ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਹਿਮਾਂਸ਼ੀ ਗਲਹੋਤਰਾ, ਮਾਣਯੋਗ ਚੀਫ ਜੂਡੀਸ਼ਲ ਮੈਜਿਸਟ੍ਰੇਟ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਇਸ ਮੌਕੇ ‘ਤੇ ਕੋਰਟ ਸਟਾਫ ਅਤੇ ਕਾਨੂੰਨੀ ਸੇਵਾਵਾਂ ਨਾਲ ਜੁੜੇ ਅਧਿਕਾਰੀਆਂ ਵੱਲੋਂ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ। ਜਿਸ ਦਾ ਮਕਸਦ ਇਹ ਸੀ ਕਿ ਪਰਿਵਾਰਿਕ, ਸਮਾਜਿਕ ਅਤੇ ਵਾਤਾਵਰਣਿਕ ਤੌਰ 'ਤੇ ਲੋਕਾਂ ਵਿੱਚ ਪੇੜਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ ਜਾਵੇ।

ਇਸ ਮੌਕੇ ਮੈਡਮ ਹਿਮਾਂਸ਼ੀ ਗਲਹੋਤਰਾ, ਮਾਣਯੋਗ ਚੀਫ ਜੂਡੀਸ਼ਲ ਮੈਜਿਸਟ੍ਰੇਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਪ੍ਰੇਰਕ ਸਲੋਗਨ “ਹਰ ਔਰ ਲਕੜਹਾਰੇ ਹੈ ਫਿਰ ਭੀ ਪੇੜ ਕਹਾਂ ਹਾਰੇ ਹੈ” ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਲੋਗਨ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਦਰੱਖ਼ਤ ਆਪਣੇ ਉਤੇ ਹੋ ਰਹੀ ਹੱਦ ਤੋਂ ਵੱਧ ਕਟਾਈ ਦੇ ਬਾਵਜੂਦ ਵੀ ਸਮਾਜ ਦੀ ਸੇਵਾ ਕਰਦੇ ਰਹਿੰਦੇ ਹਨ। ਸਾਫ ਹਵਾ, ਛਾਂ, ਅਤੇ ਪ੍ਰਾਣਵਾਯੂ ਦੇ ਰੂਪ ਵਿੱਚ ਵੀ ਅਸੀਂ ਇਸ ਤਰ੍ਹਾਂ ਅਡਿੱਠ ਬਣ ਕੇ ਵਾਤਾਵਰਣ ਦੀ ਰੱਖਿਆ ਕਰਨੀ ਚਾਹੀਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ, ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇ, ਅਤੇ ਭਵਿੱਖ ਦੀ ਪੀੜ੍ਹੀ ਲਈ ਸਾਫ ਤੇ ਹਰਾ-ਭਰਾ ਵਾਤਾਵਰਣ ਛੱਡਣ ਵਿੱਚ ਭਾਗੀਦਾਰ ਬਣਿਆ ਜਾਵੇ। ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ "ਰੁੱਖ ਲਗਾਓ ਮੁਹਿੰਮ" ਮਿਤੀ 05 ਜੂਨ ਤੋਂ 05 ਜੁਲਾਈ 2025 ਤੱਕ ਚਲਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਰਾਹੀਂ ਬੂਟੇ ਲਗਾਏ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਰੁੱਖ ਲਗਾਉਣ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਿੰਮੇਵਾਰ ਬਣਾਉਣ ਅਤੇ ਦਰੱਖ਼ਤਾਂ ਦੀ ਸਥਾਈ ਦੇਖਭਾਲ ਲਈ ਪ੍ਰੇਰਿਤ ਕਰਨ ਲਈ ਵੀ ਉਤਸ਼ਾਹਿਤ ਕਰੇਗੀ। 

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।